ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-09-2024)

ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
 
ਅਰਥ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ,
 
ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਦਾਸ ਨਾਨਕ! (ਆਖੋ - ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget