ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
 
ਪਦਅਰਥ: ਰਾਜਨ = ਰਾਜੇ। ਭੂਮਨ = ਜ਼ਿਮੀਂ ਦੇ ਮਾਲਕ। ਤਾ ਕੀ = ਉਹਨਾਂ ਦੀ। ਤ੍ਰਿਸਨ = ਲਾਲਚ, ਤ੍ਰੇਹ। ਲਪਟਿ ਰਹੇ = ਚੰਬੜੇ ਰਹਿੰਦੇ ਹਨ। ਮਾਤੇ = ਮਸਤ। ਲੋਚਨ = ਅੱਖਾਂ।੧।ਬਿਖਿਆ = ਮਾਇਆ। ਕਿਨ ਹੀ = ਕਿਨਿ ਹੀ {ਲਫ਼ਜ਼ 'ਕਿਨਿ ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਕਿਸੇ ਨੇ ਭੀ। ਤ੍ਰਿਪਤਿ = ਸ਼ਾਂਤੀ, ਰਜੇਵਾਂ। ਪਾਵਕੁ = ਅੱਗ। ਈਧਨਿ = ਈਧਨ ਨਾਲ, ਬਾਲਣ ਨਾਲ।ਧ੍ਰਾਪੈ = ਰੱਜਦੀ। ਕਹਾ = ਕਿੱਥੇ? ਅਘਾਈ = ਰੱਜਦਾ ਹੈ।ਰਹਾਉ।ਦਿਨੁ ਦਿਨੁ = ਹਰ ਰੋਜ਼। ਬਿੰਜਨ = {व्यंजन } ਸੁਆਦਲੇ ਖਾਣੇ। ਤਾ ਕੀ = ਉਸ (ਮਨੁੱਖ) ਦੀ। ਸੁਆਨ = ਕੁੱਤਾ। ਨਿਆਈ = ਵਾਂਗ। ਘੋਖਾ = ਭਾਲਦਾ ਫਿਰਦਾ ਹੈ।੨।ਕਾਮਵੰਤ = ਕਾਮ = ਵਾਸਨਾ ਵਾਲਾ। ਕਾਮੀ = ਵਿਸ਼ਈ। ਪਰ ਗ੍ਰਿਹ ਜੋਹ = ਪਰਾਏ ਘਰ ਦੀ ਤੱਕ। ਜੋਰ = ਤੱਕ, ਮੰਦ ਦ੍ਰਿਸ਼ਟੀ, ਭੈੜੀ ਵਿਕਾਰ = ਭਰੀ ਨਿਗਾਹ। ਦਿਨ ਪ੍ਰਤਿ = ਹਰ ਰੋਜ਼। ਸੂਕੈ = ਸੁੱਕਦਾ ਜਾਂਦਾ ਹੈ।੩।ਨਿਧਾਨਾ = ਖ਼ਜ਼ਾਨਾ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਸਹਜੁ = ਆਤਮਕ ਅਡੋਲਤਾ। ਕੈ = ਦੇ (ਹਿਰਦੇ) ਵਿਚ।ਤੇ = ਤੋਂ, ਪਾਸੋਂ।੪।
 
ਅਰਥ:(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ।
 
(ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
 
Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget