ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
 
ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।
 
ਅਰਥ: ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 1 ਦਸੰਬਰ ਨੂੰ ਆਉਣਗੇ ਵਾਪਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 1 ਦਸੰਬਰ ਨੂੰ ਆਉਣਗੇ ਵਾਪਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Embed widget