ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (21-08-2024)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
 
ਪਦਅਰਥ: ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ।੧।ਤੇ = ਤੋਂ। ਪ੍ਰਗਾਸੁ = ਚਾਨਣ, ਸੂਝ।ਰਹਾਉ।ਹਰਿ ਪਿਰ ਰੰਗੁ = ਪ੍ਰਭੂ = ਪਤੀ ਦਾ ਪ੍ਰੇਮ = ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ) । ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ = ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।੨।ਤੇ = ਤੋਂ। ਸਹਜ ਸੁਖੁ = ਆਤਮਕ ਅਡੋਲਤਾ ਦਾ ਆਨੰਦ। ਸਾਚੀ = ਸਦਾ ਕਾਇਮ ਰਹਿਣ ਵਾਲੀ। ਨਾਮਿ = ਨਾਮ ਵਿਚ। ਸਬਦਿ = ਸ਼ਬਦ ਵਿਚ। ਨਾਮਿ = ਨਾਮ ਦੀ ਰਾਹੀਂ।੩।ਆਪੇ = ਆਪ ਹੀ। ਜੁਗਿ ਜੁਗਿ = ਹਰੇਕ ਜੁਗ ਵਿਚ। ਮੇਲਾਵਾ = ਮਿਲਾਪ। ਮੰਨਿ = ਮਨਿ, ਮਨ ਵਿਚ। ਤੇ = ਦੀ ਰਾਹੀਂ। ਸਾਚਿ = ਸਦਾ-ਥਿਰ ਹਰਿ = ਨਾਮ ਵਿਚ। ਪ੍ਰਭਿ = ਪ੍ਰਭੂ ਨੇ।੪।
 
ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ।
 
ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ)ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget