ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (29-12-2025)

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥

ਬਿਹਾਗੜਾ ਮਹਲਾ ੫ ਛੰਤ ॥
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣਨਿਧਿ ਗਾਇਆ ॥੪॥੫॥੮॥
ਸੋਮਵਾਰ, ੧੫ ਪੋਹ (ਸੰਮਤ ੫੫੭ ਨਾਨਕਸ਼ਾਹੀ) ੨੯ ਦਸੰਬਰ, ੨੦੨੫ (ਅੰਗ: ੫੪੭)

ਪੰਜਾਬੀ ਵਿਆਖਿਆ :
ਬਿਹਾਗੜਾ ਮਹਲਾ ੫ ਛੰਤ ॥
ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ । (ਅਸੀ ਜੀਵ) ਕੋ੍ਰੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ । ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ । ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ, ਤੂੰ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈਂ । ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ । ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ ।੧।ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ । ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ । ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ । ਹੇ ਪ੍ਰਭੂ! ਅਸੀ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ । (ਹੇ ਭਾਈ!) ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ । ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ । (ਹੇ ਭਾਈ!) ਨਾਨਕ ਬੇਨਤੀ ਕਰਦਾ ਹੈ—ਨਾਨਕ ਉਸ ਹਰੀ ਦਾ ਉਸ ਪ੍ਰਭੂ ਦਾ ਦਾਸ ਹੈ ਜੋ (ਸਭ ਜੀਵਾਂ ਦੀ) ਜਿੰਦ ਦਾ ਪ੍ਰਾਣਾਂ ਦਾ ਆਸਰਾ ਹੈ ।੨।ਹੇ ਰਾਮ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ) । ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ । ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ । ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ । ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ । ਹੇ ਨਾਨਕ! (ਆਖ—) ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ ।੩।ਗੁਰੂ ਦੀ ਸੰਗਤਿ ਵਿਚ ਆ ਕੇ (ਜਿਸ ਮਨੁੱਖ ਨੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ (ਉਸ ਮਨੁੱਖ ਨੂੰ) ਉਸ ਪਰਮਾਤਮਾ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਪਰਗਟ ਹੁੰਦਾ ਹੈ) ਪ੍ਰਭੂ ਦੀ ਸੰਗਤਿ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ, ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ ।ਹੇ ਨਾਨਕ! (ਆਖ—) ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਹ ਦੁਨੀਆ ਵਾਲੇ ਚਿੰਤਾ-ਫ਼ਿਕਰ ਤਿਆਗ ਕੇ ਸ਼ਾਂਤ-ਚਿਤ ਹੋ ਜਾਂਦੇ ਹਨ, ਉਹਨਾਂ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ ।੪।੫।੮।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
Advertisement

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Embed widget