ਸਲੋਕੁ ਮ: ੪ ॥ ਬਨਿੁ ਸਤਗਿੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਨਿੁ ਸਤਗਿੁਰ ਸੇਵੇ ਠਵਰ ਨ ਪਾਵਹੀ ਮਰ ਜੰਮਹਿ ਆਵਹਿ ਜਾਹਿ ॥ ਬਨਿੁ ਸਤਗਿੁਰ ਸੇਵੇ ਫਕਿਾ ਬੋਲਣਾ ਨਾਮੁ ਨ ਵਸੈ ਮਨ ਆਇ ॥ ਨਾਨਕ ਬਨਿੁ ਸਤਗਿੁਰ ਸੇਵੇ ਜਮ ਪੁਰ ਬਧੇ ਮਾਰੀਅਹ ਮੁਹਿ ਕਾਲੈ ਉਠ ਜਾਹਿ ॥੧॥ ਮ: ੩ ॥ ਇਕ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਆਿਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਤਿਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਆਿਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਨਿਾ ਆਪੇ ਗੁਰਮੁਖਿ ਦੇ ਵਡਆਿਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਜੇਤੇ = ਜਿਤਨੇ ਭੀ। ਠਵਰ = ਆਸਰਾ। ਨਾ ਪਾਵਹੀ = ਨਹੀਂ ਲੱਭ ਸਕਦੇ।
ਸਤਗਿੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਨਿਾ ਹੋਰ ਜਤਿਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਚਿ ਫ਼ਸਾਉਂਦੇ ਹਨ ਸਤਗਿੁਰੂ ਦੀ ਸੇਵਾ ਤੋਂ ਬਨਿਾ ਕੋਈ ਹੋਰ ਆਸਰਾ ਜੀਵਾਂ ਨੂੰ ਮਲਿਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਿਹੰਦੇ ਹਨ। ਗੁਰੂ ਦੀ ਦੱਸੀ ਹੋਈ ਸਮਿਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਰਿਦੇ ਵਚਿ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਕਿਲਦਾ ਹੈ ਕਿ ਹੇ ਨਾਨਕ! ਸਤਗਿੁਰੂ ਦੀ ਸੇਵਾ ਤੋਂ ਬਨਿਾ ਜੀਵ ਮਾਨੋ ਜਮਪੁਰੀ ਵਚਿ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਕਈ ਮਨੁੱਖ ਸਤਗਿੁਰੂ ਦੀ ਦੱਸੀ ਹੋਈ ਸਮਿਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਚਿ ਪਆਿਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਆਿਉਂਦਾ ਹੈ, ਆਪ ਹੀ ਮਾਂ ਪਉਿ ਹੈ ਤੇ ਆਪ ਹੀ ਬਾਲਕਾਂ ਨੂੰ ਸਆਿਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਚਿ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਲਿ ਵਚਿ ਧੁਰ ਅੰਦਰ ਬੁਲਾ ਲੈਂਦਾ ਹੈ। ਜਨਿ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਚਿ ਪਰਗਟ ਹੋ ਜਾਂਦੇ ਹਨ।੧੧।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!