ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (30-06-2023)

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

ਮਨ = ਹੇ ਮਨ! ਸਚੁ = ਸਦਾ-ਥਿਰ ਪ੍ਰਭੂ। ਸਮਾਲਿ = ਹਿਰਦੇ ਵਿਚ ਵਸਾਈ ਰੱਖ। ਘਰਿ = ਹਿਰਦੇ ਵਿਚ। ਸੁਖਿ = ਆਨੰਦ ਨਾਲ। ਜਮਕਾਲੁ = ਮੌਤ, ਆਤਮਕ ਮੌਤ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਲਿਵ = ਲਗਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਰਹਾਏ = ਮੁੱਕ ਜਾਂਦਾ ਹੈ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਵਿਗੁਤੀ = ਖ਼ੁਆਰ ਹੋ ਰਹੀ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ। ਜਮਕਾਲਿ = ਮੌਤ ਨੇ, ਆਤਮਕ ਮੌਤ ਨੇ। ਮੋਹੀ = ਮੋਹ ਵਿਚ ਫਸਾ ਰੱਖੀ ਹੈ।੧।

ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget