ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥
 
ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
 
ਪਦਅਰਥ:- ਦਾਧੀ—ਸਾੜੀ ਹੋਈ। ਸੀਤਲੁ—ਠੰਡ ਪਾਉਣ ਵਾਲਾ। ਆਪੁ—ਆਪਾ-ਭਾਵ, ਅਪਣੱਤ, ਸੁਆਰਥ। ਆਘਾਇ ਰਜਾ—ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਪਚਹਿ—ਸੜਦੇ ਹਨ। ਚਿੰਤ—ਆਸ। ਚੁਖਾ—ਰਤਾ ਭੀ।
 
ਅਰਥ:- ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1। ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ)। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ।
 
ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ)।6।
 
ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਾਰਚ 2026
Advertisement

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Embed widget