ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥
 
ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
 
ਪਦਅਰਥ:- ਦਾਧੀ—ਸਾੜੀ ਹੋਈ। ਸੀਤਲੁ—ਠੰਡ ਪਾਉਣ ਵਾਲਾ। ਆਪੁ—ਆਪਾ-ਭਾਵ, ਅਪਣੱਤ, ਸੁਆਰਥ। ਆਘਾਇ ਰਜਾ—ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਪਚਹਿ—ਸੜਦੇ ਹਨ। ਚਿੰਤ—ਆਸ। ਚੁਖਾ—ਰਤਾ ਭੀ।
 
ਅਰਥ:- ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1। ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ)।
 
ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ)।6।
 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget