Hukamnama Sahib: ਸੋਰਠਿ ਮਹਲਾ ੩ ਘਰੁ ੧  ੴ ਸਤਿਗੁਰ ਪ੍ਰਸਾਦਿ ॥  ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥   ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥   ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥  ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥   ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥  

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ)।ਰਹਾਉ।

( Waheguru Ji Ka Khalsa, Waheguru Ji  Ki Fateh )ਗੱਜ-ਵੱਜ ਕੇ ਫਤਹਿ ਬੁਲਾਓ ਜੀਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।