ਪੜਚੋਲ ਕਰੋ

 Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (20-12-2025)

Hukamnama Sahib: ਸੋਰਠਿ ਮਹਲਾ ੫ ਘਰੁ ੧ ਤਿਤੁਕੇ   ੴ ਸਤਿਗੁਰ ਪ੍ਰਸਾਦਿ ॥  ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥   ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ...

Hukamnama Sahib: ਸੋਰਠਿ ਮਹਲਾ ੫ ਘਰੁ ੧ ਤਿਤੁਕੇ   
ੴ ਸਤਿਗੁਰ ਪ੍ਰਸਾਦਿ ॥  
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥   ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥   ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥   ਹਰਿ ਜੀਉ ਤੇਰੀ ਦਾਤੀ ਰਾਜਾ ॥   ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥   ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥   ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥   ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥  ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ 

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Advertisement

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget