ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-12-2025)

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

ਪਦਅਰਥ: ਮਿਰਤਕ = (ਆਤਮਕ ਜੀਵਨ ਵਲੋਂ) ਮਰਿਆ ਹੋਇਆ। ਤਨਿ = ਸਰੀਰ ਵਿਚ, ਹਿਰਦੇ ਵਿਚ। ਸਾਸਾ = ਸਾਹ, ਜਿੰਦ, ਆਤਮਕ ਜੀਵਨ ਦੇਣ ਵਾਲਾ ਨਾਮ। ਆਨਿ = ਲਿਆ ਕੇ। ਮੁਗਧ = ਮੂਰਖ। ਸ੍ਰੋਤੇ = (ਸਿਫ਼ਤਿ-ਸਾਲਾਹ ਨੂੰ) ਸੁਣਨ ਵਾਲੇ। ਮੁਖਿ = ਮੂੰਹ ਨਾਲ।੧।ਤਾ ਕੀ = ਉਸ (ਵਡਿਆਈ) ਦੀ।ਰਹਾਉ।ਸੋਗ = ਗ਼ਮ। ਬਿਸਰਾਮਾ = ਟਿਕਾਣਾ, ਨਿਵਾਸ। ਬਾਂਛਤ = ਇੱਛਤ। ਅਚਿੰਤਾ = ਅਚਨਚੇਤ।੨।ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਹਿਰਦੈ = ਹਿਰਦੈ ਵਿਚ। ਮਨਿ = ਮਨ ਵਿਚ। ਭਾਣੇ = ਪਿਆਰੇ ਲੱਗੇ।੩।ਦਰਦੁ = ਪੀੜ। ਭ੍ਰਮੁ = ਭਟਕਣ। ਪੂਰ = ਪੂਰੇ, ਸਫਲ। ਕਰੰਮਾ = ਕੰਮ।੪।
ਅਰਥ-ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ - ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget