ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥



ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ ॥ ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ

 



ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

 


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ