Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-06-2025)
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਪਦਅਰਥ:- ਮਿਲਿ—ਮਿਲ ਕੇ {ਲਫ਼ਜ਼ ‘ਮਿਲਿ’ ਅਤੇ ਅਖ਼ੀਰਲੀ ਤੁਕ ਦੇ ਲਫ਼ਜ਼ ‘ਮਿਲੁ’ ਦਾ ਫ਼ਰਕ ਧਿਆਨ ਨਾਲ ਵੇਖੋ}। ਮਿਲਿ ਪੰਚਹੁ—(ਨਗਰ ਦੇ) ਪੈਂਚਾਂ ਨੂੰ ਮਿਲ ਕੇ। ਸਹਸਾ—(ਕਾਮਾਦਿਕ ਵੈਰੀਆਂ ਵਲੋਂ ਪੈ ਰਿਹਾ) ਸਹਿਮ। ਚੁਕਾਇਆ—ਮੁਕਾਇਆ। ਸਿਕਦਾਰਹੁ—ਸਰਦਾਰਾਂ ਤੋਂ। ਪਤੀਆਇਆ—ਪਤੀਜ ਸਕਿਆ। ਉਮਰਾਵਹੁ ਆਗੈ—ਸਰਕਾਰੀ ਹਾਕਮਾਂ ਦੇ ਸਾਹਮਣੇ। ਝੇਰਾ—ਝਗੜਾ। ਰਾਜਨ ਰਾਮ—ਪ੍ਰਭੂ ਪਾਤਿਸ਼ਾਹ। ਨਿਬੇਰਾ—ਨਿਬੇੜਾ, ਫ਼ੈਸਲਾ।1। ਕਤਹੁ—ਕਿਤੇ ਭੀ। ਭੇਟੇ—ਮਿਲ ਪਏ। ਗੋਸਾਈ—ਧਰਤੀ ਦਾ ਮਾਲਕ। ਰਹਾਉ। ਪੂਕਾਰਾ—(ਕਾਮਾਦਿਕ ਵੈਰੀਆਂ ਦੇ ਵਿਰੁੱਧ) ਸ਼ਿਕੈਤ। ਲਬਧਿ—ਜਿਸ ਚੀਜ਼ ਦੇ ਪ੍ਰਾਪਤ ਕਰਨ ਦੀ ਲੋੜ ਸੀ। ਕਤ—ਕਿੱਥੇ? ਤਾ—ਤਦੋਂ।2। ਤਹ—ਉੱਥੇ, ਪ੍ਰਭੂ ਦੇ ਦਰਬਾਰ ਵਿਚ। ਸਾਚ ਨਿਆਇ—ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ। ਸਮ—ਬਰਾਬਰ। ਠਾਕੁਰੁ—ਮਾਲਕ। ਚੇਰਾ—ਨੌਕਰ। ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ।3। ਕੋ—ਦਾ। ਤਹ—ਉੱਥੇ, ‘ਸਰਬ ਥਾਨ ਕੋ ਰਾਜਾ’ ਨਾਲ ਮੇਲ-ਅਵਸਥਾ ਵਿਚ। ਅਨਹਦ—ਇਕ-ਰਸ, ਬਿਨਾ ਵਜਾਏ, ਲਗਾਤਾਰ। ਸਬਦ—ਸਿਫ਼ਤਿ-ਸਾਲਾਹ ਦੀ ਬਾਣੀ। ਅਗਾਜਾ—ਗੱਜ ਪਈ, ਪੂਰਾ ਪ੍ਰਭਾਵ ਪਾਂਦੀ ਹੈ। ਪਹਿ—ਪਾਸ। ਆਪੁ—ਆਪਾ-ਭਾਵ। ਗਵਾਈ—ਗਵਾ ਕੇ।4।






















