ਸੋਰਠਿ ਮਹਲਾ ੫ ॥  ਗੁਰ ਅਪੁਨੇ ਬਲਿਹਾਰੀ ॥  ਜਿਨਿਪੂਰਨ ਪੈਜ ਸਵਾਰੀ ॥  ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥  ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥  ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥  ਤਾ ਸਗਲੇ ਦੂਖਮਿਟਾਇਆ ॥੨॥੫॥੬੯॥ 

Continues below advertisement

ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ = ਚਿਤਵਿਆ। ਤਿਸੁ ਬਿਨੁ = ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ॥ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥ ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।