ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-07-2023)

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਪਦਅਰਥ:  ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੂਨ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦ ਦੇ ਸਕਦੇ ਅਸਤੀਫਾ
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦ ਦੇ ਸਕਦੇ ਅਸਤੀਫਾ
Digital Curfew: ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
Embed widget