ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-05-2023)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
 
ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ ॥੧॥ ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ ॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget