ਪੜਚੋਲ ਕਰੋ
Hukamnama sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-10-2023)
ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।
ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਗੁਰੂ ਨਾਨਕ ਜੀ ਕਹਿੰਦੇ ਹਨ, ਇਹ ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement