ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (26-02-2024)
॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਇਹ ਵੀ ਪੜ੍ਹੋ : Weekly Horoscope Love: ਮੇਖ ਤੋਂ ਕੰਨਿਆ ਰਾਸ਼ੀ ਵਾਲਿਆਂ ਲਈ ਜਾਣੋ ਕਿਹੋ ਜਿਹਾ ਰਹੇਗਾ ਹਫਤਾਵਾਰੀ ਲਵ ਰਾਸ਼ੀਫਲ
ਇਹ ਵੀ ਪੜ੍ਹੋ : Guru Ravidas Jayanti 2024: ਸ਼੍ਰੋਮਣੀ ਸੰਤ ਗੁਰੂ ਰਵਿਦਾਸ ਜੀ ਕੌਣ ਸਨ, ਸਮਾਜ ਦੇ ਲਈ ਕੀ ਹੈ ਇਨ੍ਹਾਂ ਦਾ ਯੋਗਦਾਨ
ਇਹ ਵੀ ਪੜ੍ਹੋ : Nanded Sahib Act: ਨਾਂਦੇੜ ਸਾਹਿਬ ਗੁਰਦੁਆਰਾ ਸੋਧ ਬਿਲ 'ਤੇ ਲੱਗੀ ਰੋਕ, ਮਹਾਰਾਸ਼ਟਰ ਸਰਕਾਰ ਨੇ ਸਿੱਖਾਂ ਦੇ ਵਿਰੋਧ ਤੋਂ ਬਾਅਦ ਚੁੱਕਿਆ ਆਹ ਕਦਮ
ਇਹ ਵੀ ਪੜ੍ਹੋ : Guru Ravidas Jayanti 2024: ਕੌਣ ਸਨ ਗੁਰੂ ਰਵਿਦਾਸ ਜੀ, ਸਮਾਜ ਲਈ ਕੀਤਾ ਸੀ ਇਹ ਯੋਗਦਾਨ, ਜਾਣੋ ਪੂਰਾ ਇਤਿਹਾਸ
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕ੍ਰਿਕਟ
Advertisement