ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਪ੍ਰੈਲ 2026

Hukamnama Sahib: ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥...

Hukamnama Sahib: ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ 

ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ।੧।
ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ।੧।ਰਹਾਉ।
ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ।੨।
ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ।੩।(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ।ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ।੪।੩।੬। 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget