ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-06-2023)

ਅਰਥ (666) - ਹੇ ਪ੍ਰਭੂ! ਅਸੀੰ ਜੀਵ ਤੇਰੇ ਦਰ ਦੇ ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾ ਦੇਨ ਵਾਲਾ ਹੈਂ! ਹੇ ਪ੍ਰਭੂ! ਮੇਰੇ ਉੱਟੇ ਦਿਨ ਹੋ! ਮੈਂ ਮੰਗਤੇ ਨੂੰ ਆਪਣਾ ਨਾਮ ਦੇਹ, ਤਾ ਕੇ ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ!1!

ਰਾਗੁ ਧਨਾਸਿਰੀ ਮਹਲਾ ੩ ਘਰੁ ੪ ॥ 
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 

ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (2-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (2-11-2024)
ਦੀਵਾਲੀ 'ਤੇ ਖਾ ਲਈ ਜ਼ਿਆਦਾ ਮਠਿਆਈ ਤਾਂ ਇਦਾਂ ਕੰਟਰੋਲ ਕਰੋ ਆਪਣੀ ਡਾਈਟ, ਨਹੀਂ ਵਿਗੜੇਗੀ ਤੁਹਾਡੀ ਫਿਟਨੈਸ
ਦੀਵਾਲੀ 'ਤੇ ਖਾ ਲਈ ਜ਼ਿਆਦਾ ਮਠਿਆਈ ਤਾਂ ਇਦਾਂ ਕੰਟਰੋਲ ਕਰੋ ਆਪਣੀ ਡਾਈਟ, ਨਹੀਂ ਵਿਗੜੇਗੀ ਤੁਹਾਡੀ ਫਿਟਨੈਸ
ਕਿਹੜੇ ਮਰਦਾਂ ਨੂੰ ਰਹਿੰਦਾ ਬ੍ਰੈਸਟ ਕੈਂਸਰ ਹੋਣ ਦਾ ਸਭ ਤੋਂ ਜ਼ਿਆਦਾ ਖਤਰਾ? ਇੱਥੇ ਜਾਣੋ ਹਰ ਗੱਲ ਦਾ ਜਵਾਬ
ਕਿਹੜੇ ਮਰਦਾਂ ਨੂੰ ਰਹਿੰਦਾ ਬ੍ਰੈਸਟ ਕੈਂਸਰ ਹੋਣ ਦਾ ਸਭ ਤੋਂ ਜ਼ਿਆਦਾ ਖਤਰਾ? ਇੱਥੇ ਜਾਣੋ ਹਰ ਗੱਲ ਦਾ ਜਵਾਬ
Ranveer-Deepika Daughter: ਰਣਵੀਰ ਸਿੰਘ-ਦੀਪਿਕਾ ਪਾਦੂਕੋਣ ਨੇ ਧੀ ਦੀ ਪਹਿਲੀ ਤਸਵੀਰ ਕੀਤੀ ਸਾਂਝੀ, ਦੀਵਾਲੀ ਮੌਕੇ ਦੱਸਿਆ ਬੇਟੀ ਦਾ ਨਾਂਅ...
ਰਣਵੀਰ ਸਿੰਘ-ਦੀਪਿਕਾ ਪਾਦੂਕੋਣ ਨੇ ਧੀ ਦੀ ਪਹਿਲੀ ਤਸਵੀਰ ਕੀਤੀ ਸਾਂਝੀ, ਦੀਵਾਲੀ ਮੌਕੇ ਦੱਸਿਆ ਬੇਟੀ ਦਾ ਨਾਂਅ...
Advertisement
ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (2-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (2-11-2024)
ਦੀਵਾਲੀ 'ਤੇ ਖਾ ਲਈ ਜ਼ਿਆਦਾ ਮਠਿਆਈ ਤਾਂ ਇਦਾਂ ਕੰਟਰੋਲ ਕਰੋ ਆਪਣੀ ਡਾਈਟ, ਨਹੀਂ ਵਿਗੜੇਗੀ ਤੁਹਾਡੀ ਫਿਟਨੈਸ
ਦੀਵਾਲੀ 'ਤੇ ਖਾ ਲਈ ਜ਼ਿਆਦਾ ਮਠਿਆਈ ਤਾਂ ਇਦਾਂ ਕੰਟਰੋਲ ਕਰੋ ਆਪਣੀ ਡਾਈਟ, ਨਹੀਂ ਵਿਗੜੇਗੀ ਤੁਹਾਡੀ ਫਿਟਨੈਸ
ਕਿਹੜੇ ਮਰਦਾਂ ਨੂੰ ਰਹਿੰਦਾ ਬ੍ਰੈਸਟ ਕੈਂਸਰ ਹੋਣ ਦਾ ਸਭ ਤੋਂ ਜ਼ਿਆਦਾ ਖਤਰਾ? ਇੱਥੇ ਜਾਣੋ ਹਰ ਗੱਲ ਦਾ ਜਵਾਬ
ਕਿਹੜੇ ਮਰਦਾਂ ਨੂੰ ਰਹਿੰਦਾ ਬ੍ਰੈਸਟ ਕੈਂਸਰ ਹੋਣ ਦਾ ਸਭ ਤੋਂ ਜ਼ਿਆਦਾ ਖਤਰਾ? ਇੱਥੇ ਜਾਣੋ ਹਰ ਗੱਲ ਦਾ ਜਵਾਬ
Ranveer-Deepika Daughter: ਰਣਵੀਰ ਸਿੰਘ-ਦੀਪਿਕਾ ਪਾਦੂਕੋਣ ਨੇ ਧੀ ਦੀ ਪਹਿਲੀ ਤਸਵੀਰ ਕੀਤੀ ਸਾਂਝੀ, ਦੀਵਾਲੀ ਮੌਕੇ ਦੱਸਿਆ ਬੇਟੀ ਦਾ ਨਾਂਅ...
ਰਣਵੀਰ ਸਿੰਘ-ਦੀਪਿਕਾ ਪਾਦੂਕੋਣ ਨੇ ਧੀ ਦੀ ਪਹਿਲੀ ਤਸਵੀਰ ਕੀਤੀ ਸਾਂਝੀ, ਦੀਵਾਲੀ ਮੌਕੇ ਦੱਸਿਆ ਬੇਟੀ ਦਾ ਨਾਂਅ...
ਸਪੇਨ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 200 ਤੋਂ ਵੱਧ ਲੋਕਾਂ ਦੀ ਮੌਤ, ਸਰਕਾਰ ਨੇ ਐਲਾਨੀ ਐਮਰਜੈਂਸੀ
ਸਪੇਨ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 200 ਤੋਂ ਵੱਧ ਲੋਕਾਂ ਦੀ ਮੌਤ, ਸਰਕਾਰ ਨੇ ਐਲਾਨੀ ਐਮਰਜੈਂਸੀ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Embed widget