ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-10-2023)

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ—ਹੇ ਭਾਈ! ਕਿਵ ਛੂਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1। ਲਾਜ—ਇੱਜ਼ਤ। ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ। ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ,ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ{ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ—ਮੁੱਕ ਗਈ। ਬਾਕੀ—ਹਿਸਾਬ।2। ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—ਕੱਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3। ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ,ਉਤੇ। ਕਰਿ—ਬਣਾ ਲੈ।4।
ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget