ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (04-05-2023)
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
ਪਦਅਰਥ: ਰਾਜਨ = ਰਾਜੇ। ਭੂਮਨ = ਜ਼ਿਮੀਂ ਦੇ ਮਾਲਕ। ਤਾ ਕੀ = ਉਹਨਾਂ ਦੀ। ਤ੍ਰਿਸਨ = ਲਾਲਚ, ਤ੍ਰੇਹ। ਲਪਟਿ ਰਹੇ = ਚੰਬੜੇ ਰਹਿੰਦੇ ਹਨ। ਮਾਤੇ = ਮਸਤ। ਲੋਚਨ = ਅੱਖਾਂ।੧।ਬਿਖਿਆ = ਮਾਇਆ। ਕਿਨ ਹੀ = ਕਿਨਿ ਹੀ {ਲਫ਼ਜ਼ 'ਕਿਨਿ ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਕਿਸੇ ਨੇ ਭੀ। ਤ੍ਰਿਪਤਿ = ਸ਼ਾਂਤੀ, ਰਜੇਵਾਂ। ਪਾਵਕੁ = ਅੱਗ। ਈਧਨਿ = ਈਧਨ ਨਾਲ, ਬਾਲਣ ਨਾਲ।ਧ੍ਰਾਪੈ = ਰੱਜਦੀ। ਕਹਾ = ਕਿੱਥੇ? ਅਘਾਈ = ਰੱਜਦਾ ਹੈ।ਰਹਾਉ।ਦਿਨੁ ਦਿਨੁ = ਹਰ ਰੋਜ਼। ਬਿੰਜਨ = {व्यंजन } ਸੁਆਦਲੇ ਖਾਣੇ। ਤਾ ਕੀ = ਉਸ (ਮਨੁੱਖ) ਦੀ। ਸੁਆਨ = ਕੁੱਤਾ। ਨਿਆਈ = ਵਾਂਗ। ਘੋਖਾ = ਭਾਲਦਾ ਫਿਰਦਾ ਹੈ।੨।ਕਾਮਵੰਤ = ਕਾਮ = ਵਾਸਨਾ ਵਾਲਾ। ਕਾਮੀ = ਵਿਸ਼ਈ। ਪਰ ਗ੍ਰਿਹ ਜੋਹ = ਪਰਾਏ ਘਰ ਦੀ ਤੱਕ। ਜੋਰ = ਤੱਕ, ਮੰਦ ਦ੍ਰਿਸ਼ਟੀ, ਭੈੜੀ ਵਿਕਾਰ = ਭਰੀ ਨਿਗਾਹ। ਦਿਨ ਪ੍ਰਤਿ = ਹਰ ਰੋਜ਼। ਸੂਕੈ = ਸੁੱਕਦਾ ਜਾਂਦਾ ਹੈ।੩।ਨਿਧਾਨਾ = ਖ਼ਜ਼ਾਨਾ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਸਹਜੁ = ਆਤਮਕ ਅਡੋਲਤਾ। ਕੈ = ਦੇ (ਹਿਰਦੇ) ਵਿਚ।ਤੇ = ਤੋਂ, ਪਾਸੋਂ।੪।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ : World Bank New President: ਅਜੇ ਬੰਗਾ ਹੋਣਗੇ ਵਿਸ਼ਵ ਬੈਂਕ ਦੇ ਅਗਲੇ ਪ੍ਰਧਾਨ, 2 ਜੂਨ ਨੂੰ ਸੰਭਾਲਣਗੇ ਅਹੁਦਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ