ਪੜਚੋਲ ਕਰੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (13-06-2025)
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1।

ਅੱਜ ਦਾ ਮੁੱਖਵਾਕ
Source : ABPLIVE AI
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1। ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ। ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।
ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ




















