ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-05-2023)

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਪਦਅਰਥ: ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।
 
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Embed widget