ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
 
ਪਦ ਅਰਥ: -ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧। ਸਾਚਾ—ਸਦਾ-ਥਿਰ ਰਹਿਣ ਵਾਲਾ। ਨੇਹੁ—ਪ੍ਰੇਮ। ਪੂਰੇ ਸਤਿਗੁਰੈ—ਪੂਰੇ ਗੁਰੂ ਦੀ ਰਾਹੀਂ। ਹਉ—ਮੈਂ। ਤਿਸੁ—ਉਸ (ਪ੍ਰਭੂ) ਨੂੰ। ਸੇਵੀ—ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ—ਭੁੱਲਦਾ। ਮੈ—ਮੈਨੂੰ। ਵਿਸਾਰੀ—ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ—ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ—ਲਈਂ। ਜੀਵਾ—ਜੀਵਾਂ। ਸ੍ਰਵਣੀ—ਕੰਨਾਂ ਨਾਲ। ਸੁਣੀ—ਸੁਣੀਂ। ਤ੍ਰਿਪਤੈ—ਰੱਜ ਜਾਂਦਾ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਵਾ—ਪੀਵਾਂ। ਬਿਬੇਕ—(ਚੰਗੇ ਮੰਦੇ ਦੀ) ਪਰਖ। ਬਿਚਰੈ—ਵਿਚਰਦੀ ਹੈ, ਵਰਤਦੀ ਹੈ।2।
 
ਅਰਥ: - ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧।
 
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget