ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-02-2026)

ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ...

ਜੈਤਸਰੀ ਮਹਲਾ ੪ ਘਰੁ ੨    
ੴ ਸਤਿਗੁਰ ਪ੍ਰਸਾਦਿ ॥ 
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ 
ਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।
ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget