ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (21-06-2023)

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਪਦਅਰਥ: ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ ॥੧॥ ਰਹਾਉ ॥ ਤਰਵਰ = ਰੁੱਖ। ਛਾਮ = ਛਾਂ। ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ ॥੧॥ ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਨਾਨਕ = ਹੇ ਨਾਨਕ! ਰੇਨ = ਚਰਨ-ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ ॥੨॥੧॥੬॥

ਅਰਥ: ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget