ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (31-03-2023)

ਤਿਲੰਗ ਮ: ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥

ਤਿਲੰਗ ਮ: ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਪਦਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ = ਜੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप} ਤਰਲੇ, ਕੀਰਨੇ।ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼। ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀ ਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨।ਵਾਹੈ– ਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁ। ਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩।ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {विचक्षण = ਤੀਖਣ = ਬੁਧਿ}। ਸਾ = ਉਹ ਇਸਤ੍ਰੀ।੪।

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ)ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।

ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

ਗੱਜ-ਵੱਜ ਕੇ ਫਤਹਿ ਬੁਲਾਓ ਜੀ

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Khalistani Terrorist Arshdeep Dalla: ਕੈਨੇਡਾ ‘ਚ ਅੱਤਵਾਦੀ ਡੱਲਾ ਸਣੇ ਗੈਂਗਸਟਰ ਗੁਰਜੰਟ ਵੀ ਕਾਬੂ, ਪੰਜਾਬ ਪੁਲਿਸ ਦੀ ਟਾਪ ਲਿਸਟ ‘ਚ ਸ਼ਾਮਲ ਜੰਟਾ
ਕੈਨੇਡਾ ‘ਚ ਅੱਤਵਾਦੀ ਡੱਲਾ ਸਣੇ ਗੈਂਗਸਟਰ ਗੁਰਜੰਟ ਵੀ ਕਾਬੂ, ਪੰਜਾਬ ਪੁਲਿਸ ਦੀ ਟਾਪ ਲਿਸਟ ‘ਚ ਸ਼ਾਮਲ ਜੰਟਾ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z Security
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z Security
ਇੱਥੇ ਜ਼ਹਿਰ ਨਾਲ ਹੁੰਦਾ ਲੋਕਾਂ ਦਾ ਇਲਾਜ਼, ਕੈਂਸਰ-ਬਾਂਝਪਨ ਵਰਗੀਆਂ ਸਮੱਸਿਆਵਾਂ ਦਾ ਹੁੰਦਾ ਹਲ, ਕਈ ਵਾਰ ਮਰ ਵੀ ਜਾਂਦੇ ਲੋਕ!
ਇੱਥੇ ਜ਼ਹਿਰ ਨਾਲ ਹੁੰਦਾ ਲੋਕਾਂ ਦਾ ਇਲਾਜ਼, ਕੈਂਸਰ-ਬਾਂਝਪਨ ਵਰਗੀਆਂ ਸਮੱਸਿਆਵਾਂ ਦਾ ਹੁੰਦਾ ਹਲ, ਕਈ ਵਾਰ ਮਰ ਵੀ ਜਾਂਦੇ ਲੋਕ!
ਤੇਲੰਗਾਨਾ 'ਚ ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ ਮਾਲ ਗੱਡੀ ਦੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ
ਤੇਲੰਗਾਨਾ 'ਚ ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ ਮਾਲ ਗੱਡੀ ਦੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ
Advertisement
ABP Premium

ਵੀਡੀਓਜ਼

Salman Khan Security | ਸਲਮਾਨ ਖਾਨ ਦੀ Security ਲਈ , ਬਣ ਗਈ ਨਵੀਂ Scheme | Baba SiddiqueSatinder Sartaj Live In Kapurthala | ਸਤਿੰਦਰ ਸਰਤਾਜ ਨੇ ਕਪੂਰਥਲਾ 'ਚ ਆਹ ਕੀ ਕੀਤਾ , ਵੇਖੋ ਲੋਕਾਂ ਦਾ ਹਾਲ |Rupali Ganguly 50 Cr Case On Daughter | ਆਹ ਕੀ ,ਅਨੂਪਮਾ ਦੀ ਅਦਾਕਾਰਾ ਨੇ ਧੀ ਤੇ ਪਾਇਆ 50 ਕਰੋੜ ਦਾ ਕੇਸAnupamaBY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khalistani Terrorist Arshdeep Dalla: ਕੈਨੇਡਾ ‘ਚ ਅੱਤਵਾਦੀ ਡੱਲਾ ਸਣੇ ਗੈਂਗਸਟਰ ਗੁਰਜੰਟ ਵੀ ਕਾਬੂ, ਪੰਜਾਬ ਪੁਲਿਸ ਦੀ ਟਾਪ ਲਿਸਟ ‘ਚ ਸ਼ਾਮਲ ਜੰਟਾ
ਕੈਨੇਡਾ ‘ਚ ਅੱਤਵਾਦੀ ਡੱਲਾ ਸਣੇ ਗੈਂਗਸਟਰ ਗੁਰਜੰਟ ਵੀ ਕਾਬੂ, ਪੰਜਾਬ ਪੁਲਿਸ ਦੀ ਟਾਪ ਲਿਸਟ ‘ਚ ਸ਼ਾਮਲ ਜੰਟਾ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z Security
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z Security
ਇੱਥੇ ਜ਼ਹਿਰ ਨਾਲ ਹੁੰਦਾ ਲੋਕਾਂ ਦਾ ਇਲਾਜ਼, ਕੈਂਸਰ-ਬਾਂਝਪਨ ਵਰਗੀਆਂ ਸਮੱਸਿਆਵਾਂ ਦਾ ਹੁੰਦਾ ਹਲ, ਕਈ ਵਾਰ ਮਰ ਵੀ ਜਾਂਦੇ ਲੋਕ!
ਇੱਥੇ ਜ਼ਹਿਰ ਨਾਲ ਹੁੰਦਾ ਲੋਕਾਂ ਦਾ ਇਲਾਜ਼, ਕੈਂਸਰ-ਬਾਂਝਪਨ ਵਰਗੀਆਂ ਸਮੱਸਿਆਵਾਂ ਦਾ ਹੁੰਦਾ ਹਲ, ਕਈ ਵਾਰ ਮਰ ਵੀ ਜਾਂਦੇ ਲੋਕ!
ਤੇਲੰਗਾਨਾ 'ਚ ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ ਮਾਲ ਗੱਡੀ ਦੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ
ਤੇਲੰਗਾਨਾ 'ਚ ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ ਮਾਲ ਗੱਡੀ ਦੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ
Entertainment Breaking: ਮਸ਼ਹੂਰ ਅਦਾਕਾਰਾ ਤੋਂ ਦੋਸ਼ੀਆਂ ਨੇ ਮੰਗਿਆ 50 ਲੱਖ, ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ
ਮਸ਼ਹੂਰ ਅਦਾਕਾਰਾ ਤੋਂ ਦੋਸ਼ੀਆਂ ਨੇ ਮੰਗਿਆ 50 ਲੱਖ, ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ
ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget