ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (07-12-2025)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ 
ੴ ਸਤਿਗੁਰ ਪ੍ਰਸਾਦਿ ॥ 
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪
ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥
ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
Advertisement

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget