ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥
 
ਭਰਿ ਜੋਬਨਿ = ਭਰੀ ਜਵਾਨੀ ਵਿਚ, ਭਰ = ਜਵਾਨੀ ਦੇ ਸਮੇ। ਮੈ = ਸ਼ਰਾਬ। ਮਤ = ਮੱਤ, ਮਸਤ। ਪੇਈਅੜੈ ਘਰਿ = ਪੇਕੇ ਘਰ ਵਿਚ। ਪਾਹੁਣੀ = ਪ੍ਰਾਹੁਣੀ। ਬਲਿ = ਸਦਕੇ। ਰਾਮ = ਹੇ ਰਾਮ! ਅਵਗਣਿ = ਔਗੁਣ ਦੇ ਕਾਰਨ। ਚਿਤਿ = ਚਿੱਤ ਵਿਚ। ਨ ਸਮਾਵਨੀ = ਨਹੀਂ ਸਮਾਂਦੇ। ਸਾਰ = ਕਦਰ। ਭਰਮਿ = ਭਟਕਣਾ ਵਿਚ। ਬਾਦਿ = ਵਿਅਰਥ। ਵਰੁ = ਖਸਮ-ਪ੍ਰਭੂ। ਸਹਜੁ = ਸੁਭਾਉ। ਭਾਇਆ = ਚੰਗਾ ਲੱਗਾ। ਪੂਛਿ = ਪੁੱਛ ਕੇ। ਮਾਰਗਿ = (ਸਹੀ) ਰਸਤੇ ਉਤੇ। ਰੈਣਿ = (ਜ਼ਿੰਦਗੀ ਦੀ) ਰਾਤ। ਬਾਲਤਣ = ਬਾਲ-ਉਮਰ ਵਿਚ (ਹੀ)। ਧਨ = ਜੀਵ-ਇਸਤ੍ਰੀ ॥੧॥
 
ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ ਜੋ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।
(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ। ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget