ਪੜਚੋਲ ਕਰੋ
Advertisement
(Source: Dainik Bhaskar)
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-06-2023)
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।
ਜਿਨਿ = ਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆ = ਪੈਦਾ ਕੀਤਾ ਹੈ। ਤਿਨਿ = ਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆ = ਸੰਭਾਲ ਕੀਤੀ ਹੋਈ ਹੈ। ਧੰਧੜੈ = ਮਾਇਆ ਦੀ ਦੌੜ-ਭੱਜ ਵਿਚ। ਦਾਨਿ ਤੇਰੈ = ਤੇਰੀ ਬਖ਼ਸ਼ਸ਼ ਨਾਲ। ਘਟਿ = ਜੀਵ ਦੇ ਹਿਰਦੇ ਵਿਚ। ਤਨਿ = ਸਰੀਰ ਵਿਚ। ਚੰਦੁ ਦੀਪਾਇਆ = ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ। ਦਾਨਿ ਹਰਿ ਕੈ = ਪਰਮਾਤਮਾ ਦੀ ਬਖ਼ਸ਼ਸ਼ ਨਾਲ। ਸੋਹੈ = ਸੋਭਦੀ ਹੈ। ਪਰਖਿ = ਪਰਖ ਕੇ। ਮੋਹਣੀ = ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ-ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐ = ਸੁੰਦਰ ਜੀਵ-ਇਸਤ੍ਰੀ ਨੇ। ਸੇਤੀ = ਨਾਲ। ਸੋਭ = ਸੋਭਾ। ਵੀਵਾਹੁ = ਜੀਵ-ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿ = ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀ = ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆ = ਹਿਰਦੇ ਵਿਚ ਪਰਗਟ ਹੋਇਆ।੧।
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।
ਗੱਜ-ਵੱਜ ਕੇ ਫਤਹਿ ਬੁਲਾਓ ਜੀ!
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕਾਰੋਬਾਰ
ਰਾਸ਼ੀਫਲ
ਅਪਰਾਧ
Advertisement