ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੂਨ 2026

Hukamnama Sahib: ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥...

Hukamnama Sahib: ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

ਅਰਥ -:ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨।ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ।(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !! 

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget