ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-01-2026)

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥

ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ,
ਆਦਿ ਪੁਰਖੁ = ਜਗਤ ਦਾ ਮੂਲ ਆਕਾਲ ਪੁਰਖ। ਆਪੇ = ਆਪ ਹੀ। ਸ੍ਰਿਸਟਿ = ਜਗਤ। 
(ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ।
ਮੋਹਿ ਮੋਹ ਵਿਚ। ਪਾਜੇ = ਪਾਏ ਹੋਏ ਹਨ, ਜੋੜੇ ਹੋਏ ਹਨ। 
(ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ।
ਦੂਜੈ ਭਾਇ = (ਪ੍ਰਭੂ ਨੂੰ ਛੱਡ ਕੇ) ਹੋਰ ਪਿਆਰ ਵਿਚ। ਪਰਪੰਚਿ = ਪਰਪੰਚ ਵਿਚ, ਦਿੱਸਦੇ ਨਾਸਵੰਤ ਜਗਤ (ਦੇ ਮੋਹ) ਵਿਚ {प्रपंच}। 
(ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ।
ਮਰਹਿ = ਆਤਮਕ ਮੌਤ ਸਹੇੜਦੇ ਹਨ। ਅਭਾਗੇ ਭਾਗ = ਹੀਨ ਜੀਵ। 
ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ।
ਸਤਿਗੁਰਿ ਭੇਟਿਐ = ਜੇ ਗੁਰੂ ਮਿਲ ਪਏ। ਸੋਝੀ = (ਆਤਮਕ ਜੀਵਨ ਦੀ) ਸਮਝ। 
(ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ॥੧॥
ਪਰਪੰਚੁ = ਜਗਤ ਦਾ ਮੋਹ। ਚੂਕੈ = ਮੁੱਕ ਜਾਂਦਾ ਹੈ। ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ॥੧॥ 
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ,
ਮਸਤਕਿ = ਮੱਥੇ ਉੱਤੇ। ਕੈ ਮਸਤਕਿ = ਦੇ ਮੱਥੇ ਉੱਤੇ। 
ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ ॥੧॥ ਰਹਾਉ ॥
ਤਾ ਕੈ ਮਨਿ = ਉਸ ਦੇ ਮਨ ਵਿਚ ॥੧॥ ਰਹਾਉ ॥ 
ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ।
ਉਪਾਇ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। 
(ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ।
ਤੇਰੈ ਲੇਖੈ = (ਹੇ ਭਾਈ!) ਤੇਰੇ (ਲਿਖੇ) ਲੇਖ ਨੂੰ। 
ਹੇ ਭਾਈ! (ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ,
ਸਿਧ = ਜੋਗ-ਸਾਧਨਾਂ ਵਿਚ ਪੁੱਗਾ ਹੋਇਆ ਜੋਗੀ। ਸਾਧਿਕ = ਜੋਗ-ਸਾਧਨਾ ਕਰਨ ਵਾਲੇ। ਕੋ = ਕੋਈ (ਮਨੁੱਖ)। ਕਹੈ = (ਆਪਣੇ ਆਪ ਨੂੰ) ਆਖੇ। ਕਹਾਏ = (ਆਪਣੇ ਆਪ ਨੂੰ) ਅਖਵਾਏ। 
ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।
ਭਰਮੇ = ਭਟਕਣਾ ਵਿਚ। ਭੁਲਾ = ਕੁਰਾਹੇ ਪਿਆ ਹੋਇਆ। ਆਵੈ ਜਾਏ = ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ। 
ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ।
ਸੇਵੈ = ਸਰਨ ਪੈਂਦਾ ਹੈ। ਬੂਝੈ = (ਜੀਵਨ ਦਾ ਸਹੀ ਰਸਤਾ) ਸਮਝਦਾ ਹੈ। 
ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ ॥੨॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget