ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (29-01-2026)

ਧੂਪ ਦੀਪ ਸੇਵਾ ਗੋਪਾਲ ॥  ਅਨਿਕ ਬਾਰ ਬੰਦਨ ਕਰਤਾਰ ॥  ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥  ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥  ਆਠ ਪਹਰ ਗਾਈਐ ਗੋਬਿੰਦੁ ॥  ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥

ਗੋਂਡ ਮਹਲਾ ੫ ॥  
ਧੂਪ ਦੀਪ ਸੇਵਾ ਗੋਪਾਲ ॥  ਅਨਿਕ ਬਾਰ ਬੰਦਨ ਕਰਤਾਰ ॥  ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥  ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥  ਆਠ ਪਹਰ ਗਾਈਐ ਗੋਬਿੰਦੁ ॥  ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥  ਹਰਿ ਗੁਣ ਰਮਤ ਭਏ ਆਨੰਦ ॥  ਪਾਰਬ੍ਰਹਮ ਪੂਰਨ ਬਖਸੰਦ ॥  ਕਰਿ ਕਿਰਪਾ ਜਨ ਸੇਵਾ ਲਾਏ ॥  ਜਨਮ ਮਰਣ ਦੁਖ ਮੇਟਿ ਮਿਲਾਏ ॥੨॥  ਕਰਮ ਧਰਮ ਇਹੁ ਤਤੁ ਗਿਆਨੁ ॥  ਸਾਧਸੰਗਿ ਜਪੀਐ ਹਰਿ ਨਾਮੁ ॥  ਸਾਗਰ ਤਰਿ ਬੋਹਿਥ ਪ੍ਰਭ ਚਰਣ ॥  ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥  ਰਾਖਿ ਲੀਏ ਅਪਨੀ ਕਿਰਪਾ ਧਾਰਿ ॥  ਪੰਚ ਦੂਤ ਭਾਗੇ ਬਿਕਰਾਲ ॥  ਜੂਐ ਜਨਮੁ ਨ ਕਬਹੂ ਹਾਰਿ ॥  ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥   

ਪਦਅਰਥ:- ਧੂਪ ਦੀਪ—(ਮੂਰਤੀ ਦੀ ਆਰਤੀ ਸਮੇ ਥਾਲ ਵਿਚ) ਧੂਪ ਧੁਖਾਣਾ ਦੀਵੇ ਜਗਾਣੇ। ਸੇਵਾ—ਭਗਤੀ। ਬੰਦਨ—ਨਮਸਕਾਰ। ਗਹੀ—ਫੜੀ। ਤਿਆਗਿ—ਛੱਡ ਕੇ। ਸੁਪ੍ਰਸੰਨ—ਬਹੁਤ ਖ਼ੁਸ਼। ਵਡਭਾਗਿ—ਵੱਡੀ ਕਿਸਮਤ ਨਾਲ।1।   ਗਾਈਐ—ਗਾਣਾ ਚਾਹੀਦਾ ਹੈ।1। ਰਹਾਉ।   ਰਮਤ—ਸਿਮਰਦਿਆਂ। ਬਖਸੰਦ—ਬਖ਼ਸ਼ਸ਼ ਕਰਨ ਵਾਲਾ। ਕਰਿ—ਕਰ ਕੇ। ਮੇਟਿ—ਮਿਟਾ ਕੇ।2।   ਕਰਮ ਧਰਮ—(ਤੀਰਥ, ਵਰਤ, ਮੂਰਤੀ-ਪੂਜਾ ਆਦਿਕ) ਕਰਮ ਜਿਨ੍ਹਾਂ ਨੂੰ ਧਰਮ ਸਮਝਿਆ ਗਿਆ ਹੈ। ਤਤੁ ਗਿਆਨੁ—ਅਸਲ ਗਿਆਨ। ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਜਪੀਐ—ਜਪਣਾ ਚਾਹੀਦਾ ਹੈ। ਸਾਗਰ—(ਸੰਸਾਰ-) ਸਮੁੰਦਰ। ਤਰਿ—ਪਾਰ ਲੰਘ। ਬੋਹਿਥ—ਜਹਾਜ਼। ਕਾਰਣ ਕਰਣ—ਜਗਤ ਦਾ ਮੂਲ। ਕਾਰਣ—ਮੂਲ, ਵਸੀਲਾ। ਕਰਣ—ਜਗਤ।3।   ਧਾਰਿ—ਧਾਰ ਕੇ, ਕਰ ਕੇ। ਦੂਤ—ਵੈਰੀ। ਬਿਕਰਾਲ—ਡਰਾਉਣੇ। ਜੂਐ—ਜੂਏ ਵਿਚ। ਹਾਰਿ—ਹਾਰੇ, ਹਾਰਦਾ। ਅੰਗੁ—ਪੱਖ। ਨਾਨਕ ਕਾ ਅੰਗੁ—ਹੇ ਨਾਨਕ! ਜਿਸ ਦਾ ਪੱਖ। ਕਰਤਾਰਿ—ਕਰਤਾਰ ਨੇ।4।   
ਅਰਥ:- ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ।   (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1।   ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2।   ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3।   ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।    

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget