ਸਲੋਕੁ ਮ: ੩ ॥

ਰੇ ਜਨ ਉਥਾਰੈਦਬਿਓਹੁਸੁਤਿਆ ਗਈ ਵਿਹਾਇਸਤਿਗੁਰ ਕਾ ਸਬਦੁਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇਜਗਤੁਜਲੰਦਾਡਿਠੁਮੈ ਹਉਮੈ ਦੂਜੈਭਾਇ ॥ ਨਾਨਕ ਗੁਰ ਸਰਣਾਈਉਬਰੇਸਚੁਮਨਿਸਬਦਿਧਿਆਇ ॥੧॥ ਮ: ੩ ॥ ਸਬਦਿਰਤੇ ਹਉਮੈ ਗਈ ਸੋਭਾਵੰਤੀਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁਲਾਗੈ ਸਦਾ ਸੁਹਾਗਣਿਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿਪਿਆਰਿ ॥੨॥ ਪਉੜੀ ॥ ਜਿਨਾਗੁਰੁਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁਪਾਪਿਸਟਹਤਿਆਰੀਓਹਿਘਰਿਘਰਿਫਿਰਹਿਕੁਸੁਧਮਨਿਜਿਉਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

ਐਤਵਾਰ, ੨੭ ਅੱਸੂ (ਸੰਮਤ ੫੫੭ ਨਾਨਕਸ਼ਾਹੀ) ੧੨ ਅਕਤੂਬਰ, ੨੦੨੫ (ਅੰਗ : ੬੫੧)

 

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥

ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।੧। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।