ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੁਲਾਈ 2026

Hukamnama Sahib: ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥

Hukamnama Sahib: ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧।
ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ।
ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨।
ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩।
ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

 

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget