ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜੋ ਸੰਗਤ ਲਈ ਖਿੱਚ ਦਾ ਕੇਂਦਰ ਬਣੇ।

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜੋ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਜਲੌ ਵਿੱਚ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਤੋਸ਼ੇ ਖਾਨੇ ’ਚ ਸੁਰੱਖਿਅਤ ਬੇਸ਼ਕੀਮਤੀ ਵਸਤੂਆਂ ਦੇ ਦਰਸ਼ਨ ਕਰਾਏ ਗਏ।

ਇਸ ਤੋਂ ਇਲਾਵਾ ਬੀਤੇ ਦਿਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਥੇ ਸਥਿਤ ਹੋਰ ਅਸਥਾਨਾਂ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ-ਬਿਰੰਗੇ ਦੇਸੀ ਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਦਾ ਵੀ ਸੰਗਤ ਨੇ ਭਰਪੂਰ ਅਨੰਦ ਮਾਣਿਆ।






















