ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥
ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ= ਨੇੜੇ ਛੁਂਹਦਾ ॥੨॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥
Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More:- Click Link:-
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ