ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (25-11-2025)

ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥  ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥

ਬਿਲਾਵਲੁ ਮਹਲਾ ੫ ॥
ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥  ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥     

ਅਰਪਉ = ਅਰਪਉਂ, ਮੈਂ ਭੇਟਾ ਕਰਦਾ ਹਾਂ, ਮੈਂ ਭੇਟਾ ਕਰਨ ਨੂੰ ਤਿਆਰ ਹਾਂ। ਕਵਨ = ਕੇਹੜੀ? ਸੁਮਤਿ = ਚੰਗੀ ਮਤਿ। ਜਿਤੁ = ਜਿਸ ਦੀ ਰਾਹੀਂ ॥੧॥ ਕਰਿ = ਕਰ ਕੇ, ਧਾਰ ਕੇ। ਪ੍ਰਭ = ਹੇ ਪ੍ਰਭੂ! ਮਾਗਨਿ = ਮੰਗਣ ਵਾਸਤੇ। ਤੁਮ੍ਹ੍ਹ ਪੇਖਤ = ਤੇਰਾ ਦਰਸਨ ਕਰਦਿਆਂ {ਅੱਖਰ 'ਮ੍ਹ੍ਹ' ਦੇ ਨਾਲ ਅੱਧਾ 'ਹ' ਹੈ}। ਸੋਭਾ = ਰੌਣਕ, ਉਤਸ਼ਾਹ। ਮੇਰੈ ਆਗਨਿ = ਮੇਰੇ (ਹਿਰਦੇ-) ਵੇਹੜੇ ਵਿਚ ॥੧॥ ਜੁਗਤਿ = ਢੰਗ। ਬੀਚਾਰਉ = ਬੀਚਾਰਉਂ, ਮੈਂ ਵਿਚਾਰਦਾ ਹਾਂ। ਸੰਗਿ = ਸੰਗ ਵਿਚ। ਮਨਹਿ = ਮਨ ਨੂੰ! ਉਧਾਰਉ = ਉਧਾਰਉਂ, ਮੈਂ ਬਚਾ ਸਕਦਾ ਹਾਂ ॥੨॥ ਤਾ = ਤਦੋਂ ਹੀ। ਜਾ = ਜਦੋਂ। ਲਏ ਮਿਲਾਈ = ਮਿਲਾ ਲਏ ॥੩॥ ਨੈਨ = ਅੱਖਾਂ। ਸੰਤੋਖੇ = ਰੱਜ ਗਏ। ਸੋ = ਉਹ ਮਨੁੱਖ ॥੪॥੪॥੯॥
(ਜੇ ਕੋਈ ਗੁਰਮੁਖਿ ਮੈਨੂੰ ਸਿਮਰਨ ਦੀ ਬਰਕਤ ਵਾਲੀ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ। ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? ॥੧॥ ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ।  ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ। ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ॥੨॥ ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ। ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ॥੩॥ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ, ਹੇ ਨਾਨਕ! ਆਖ-ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ ॥੪॥੪॥੯॥

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget