ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (29-05-2025)

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
 
ਕਵਨ ਕਵਨ = ਕੇਹੜੇ ਕੇਹੜੇ? ਕਹਿ ਕਹਿ = ਆਖ ਆਖ ਕੇ। ਗਾਵਾ = ਗਾਵਾਂ, ਮੈਂ ਗਾਵਾਂ। ਸਾਹਿਬ = ਮਾਲਕ। ਗੁਣੀ ਨਿਧਾਨਾ = ਗੁਣਾਂ ਦਾ ਖ਼ਜ਼ਾਨਾ।
 
ਮਹਿਮਾ = ਵਡਿਆਈ। ਬਰਨਿ ਨ ਸਾਕਉ = {ਸਾਕਉਂ} ਮੈਂ ਬਿਆਨ ਨਹੀਂ ਕਰ ਸਕਦਾ ॥੧॥ ਮੈ = ਮੇਰੇ ਵਾਸਤੇ। ਧਰ = ਆਸਰਾ। ਅਵਰੁ = ਹੋਰ ॥੧॥ ਤਾਣੁ = ਬਲ। ਦੀਬਾਣੁ = ਸਹਾਰਾ। ਪਹਿ = ਪਾਸ। ਕਰਉ = ਕਰਉਂ, ਮੈਂ ਕਰਾਂ। ਪਾਸੇ = ਪਾਸਿ ॥੨॥ ਵਿਚੇ ਪਾਣੀ = (ਪਾਣੀ ਦੇ) ਵਿਚ ਹੀ। ਵਿਚੇ ਧਰਤੀ = (ਧਰਤੀ ਦੇ) ਵਿਚ ਹੀ। ਕਾਸਟ = ਕਾਠ, ਲੱਕੜੀ। ਧਰੀਜੈ = ਧਰੀ ਹੋਈ ਹੈ। ਸਿੰਘੁ = ਸ਼ੇਰ। ਇਕ ਤੈ ਥਾਇ = ਇਕੋ ਹੀ ਥਾਂ ਵਿਚ। ਮਨ = ਹੇ ਮਨ! ॥੩॥ ਚਰਣ ਤਲੇ ਤੇ = ਪੈਰਾਂ ਹੇਠੋਂ। ਆਣਿ = ਲਿਆ ਕੇ। ਸਭੁ ਜਗਤੁ = ਸਾਰਾ ਸੰਸਾਰ ॥੪॥੧॥੧੨॥
 
ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
 
 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Embed widget