ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-12-2023)
ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
ਸਲੋਕ ਮ: ੩
॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ: ੩ ॥ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ਨਾਨਕ ਸੁਖਿ ਵਸਨਿ ਸੁੋਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
ਹਜੂਰਿ = ਅੰਗ-ਸੰਗ
। ਨਦਰਿ = ਮਿਹਰ ਦੀ ਨਜ਼ਰ (ਨੋਟ: ਅਰਬੀ ਦੇ 'ਜ਼' ਨੂੰ 'ਦ' ਭੀ ਪੜ੍ਹਿਆ ਜਾਂਦਾ ਹੈ; ਏਸੇ ਤਰ੍ਹਾਂ 'ਕਾਜ਼ੀ' ਤੇ 'ਕਾਦੀ', 'ਕਾਗਜ਼' ਤੇ 'ਕਾਗਦ')। ਸੁਹਾਗਣਿ = ਸੁ-ਭਾਗਣਿ, ਚੰਗੇ ਭਾਗਾਂ ਵਾਲੀ ॥੧॥ ਰੈਣਿ ਹਾਗਣੀ =+ਸਬਾਈ = (ਜ਼ਿੰਦਗੀ ਰੂਪ) ਸਾਰੀ ਰਾਤਿ। ਭਾਉ = ਪਿਆਰ। ਸੁਖਿ = ਸੁਖ ਨਾਲ। ਸ ਅੱਖਰ 'ਸ' ਦੀਆਂ ਦੋ ਲਗਾਂ (ੋ) ਤੇ (ੁ) ਵਿਚੋਂ ਏਥੇ (ੁ) ਪੜ੍ਹਨਾ ਹੈ ॥੨॥ ਫਿਰਿ = ਭਉਂ ਕੇ।ਉਪਾਇ ਕਿਤੈ = ਕਿਸੇ ਢੰਗ ਨਾਲ। ਕਰਮ ਵਿਧਾਤਾ = ਕਰਮਾਂ ਦੀ ਬਿਧ ਬਨਾਣ ਵਾਲਾ, ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ। ਮਨਿ = ਮਨ ਵਿਚ। ਅੰਮ੍ਰਿਤਸਰਿ = ਅੰਮ੍ਰਿਤ ਦੇ ਸਰ ਵਿਚ। ਹਰਿ ਅੰਮ੍ਰਿਤਸਰਿ = ਹਰੀ ਦੇ ਨਾਮ ਅੰਮ੍ਰਿਤ ਦੇ ਸਰੋਵਰ ਵਿਚ।ਬੋਲਾਤਾ = ਬੁਲਾਂਦਾ ਹੈ, ਆਪਣੀ ਸਿਫ਼ਤ ਕਰਾਂਦਾ ਹੈ ॥੬॥
ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ
। ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ॥੧॥ ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ)। ਪਰ, (ਗੁਰੂ ਨਾਨਕ ਸਾਹਿਬ ਜੀ ਕਹਿੰਦੇ ਹਨ) ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ॥੨॥ ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ। ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤ-ਸਾਲਾਹ ਕਰਾਂਦਾ ਹੈ ॥੬॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਵਿਸ਼ਵ
ਪੰਜਾਬ
ਸਿਹਤ
Advertisement