ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-09-2023)
ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥

ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥
ਜਾਈਐ = ਜਾਣਾ ਚਾਹੀਦਾ ਹੈ। ਹਿਰਦੈ = ਹਿਰਦੇ ਵਿਚ। ਧਰਿ = ਧਰ ਕੇ। ਸੰਤ = ਗੁਰੂ ਦੇ ਦਰ ਦੇ ਸਤਸੰਗੀ। ਮਸਤਕਿ = ਮੱਥੇ ਉਤੇ। ਦੁਰਮਤਿ = ਖੋਟੀ ਮਤਿ। ਜਾਇ = ਦੂਰ ਹੋ ਜਾਂਦੀ ਹੈ ॥੧॥ ਜਿਸੁ ਭੇਟਤੁ = ਜਿਸ (ਗੁਰੂ) ਨੂੰ ਮਿਲਿਆਂ। ਸਭੁ = ਹਰ ਥਾਂ। ਭਗਵਾਨ = ਹੇ ਭਗਵਾਨ ॥੧॥ ਕੀਰਤਿ = ਸੋਭਾ। ਜਪੀਐ = ਜਪਣਾ ਚਾਹੀਦਾ ਹੈ। ਗਾਉ = ਗਾਂਦੇ ਰਹੋ। ਸੁਰਤਿ = ਧਿਆਨ, ਲਗਨ। ਨਿਕਟਿ = ਨੇੜੇ। ਜਾਨੁ = ਸਮਝ। ਸਤਿ = ਸਦਾ ਕਾਇਮ ਰਹਿਣ ਵਾਲਾ, ਸੱਚਾ। ਮਾਨੁ = ਮੰਨ ॥੨॥






















