ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-05-2025)

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
 
ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।
 
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
Karwa Chauth 2026 : ਜਾਣੋ ਚੰਦ ਨਿਕਲਣ ਦਾ ਸਮਾਂ, ਪੂਜਾ ਦਾ ਸ਼ੁਭ ਮੁਹੂਰਤ, ਸਰਗੀ ਅਤੇ ਵਰਤ ਖੋਲ੍ਹਣ ਦੀ ਵਿਧੀ
Karwa Chauth 2026 : ਜਾਣੋ ਚੰਦ ਨਿਕਲਣ ਦਾ ਸਮਾਂ, ਪੂਜਾ ਦਾ ਸ਼ੁਭ ਮੁਹੂਰਤ, ਸਰਗੀ ਅਤੇ ਵਰਤ ਖੋਲ੍ਹਣ ਦੀ ਵਿਧੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
Embed widget