AMRITVELE DA HUKAMNAMA: ਸਲੋਕੁ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
ਕਿਤੁ = ਕਾਹਦੇ ਲਈ। ਸੈਸਾਰਿ = ਸੰਸਾਰ ਵਿਚ।
ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।