ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥



ਹਿਰਿ ਲਇਆ = ਚੁਰਾਇਆ ਜਾਂਦਾ ਹੈ।੧। ਉਰਵਾਰਿ = ਉਰਲੇ ਪਾਸੇ, ਇਸ ਲੋਕ ਵਿਚ।੨।

 



ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।



( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ