ਵਡਹੰਸੁ ਮਹਲਾ ੪ ਘੋੜੀਆ

ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥

ਘੋੜੀਆ = ਘੋੜੀਆਂ।ਦੇਹ = ਸਰੀਰ, ਮਨੁੱਖਾ ਸਰੀਰ। ਤੇਜਣਿ = ਘੋੜੀ। ਰਾਮਿ = ਰਾਮ ਨੇ, ਪਰਮਾਤਮਾ ਨੇ। ਉਪਾਈਆ = ਉਪਾਈ, ਪੈਦਾ ਕੀਤੀ ਹੈ। ਧੰਨੁ = ਭਾਗਾਂ ਵਾਲਾ। ਪੁੰਨਿ = ਚੰਗੀ ਕਿਸਮਤ ਨਾਲ। ਪਾਈਆ = ਪਾਈ ਹੈ, ਲੱਭੀ ਹੈ (ਇਹ ਦੇਹ)। ਵਡ ਪੁੰਨੇ = ਵੱਡੀ ਕਿਸਮਤ ਨਾਲ। ਦੇਹ = ਕਾਂਇਆਂ। ਕੰਚਨ = ਸੋਨਾ। ਗੁਰਮੁਖਿ = ਗੁਰੂ ਦੀ ਰਾਹੀਂ। ਚਲੂਲਾ = ਗੂੜ੍ਹਾ। ਨਵ ਰੰਗੜੀਆ = ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ = ਸੋਹਣੀ। ਜਿਤੁ = ਜਿਸ ਦੀ ਬਰਕਤਿ ਨਾਲ। ਜਾਪੀ = ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ = ਨਾਮ ਦੀ ਰਾਹੀਂ। ਪਾਈ = ਲੱਭੀ (ਇਹ ਦੇਹ)। ਸਖਾਈ = ਸਾਥੀ ॥੧॥

ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਘੋੜੀਆਂ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ। ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਉਸੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਦਾ ਮਿਤਰ ਪਰਮਾਤਮਾ ਦਾ ਨਾਮ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ) ਇਹ ਕਾਂਇਆਂ ਪਰਮਾਤਮਾ ਨੇ ਪੈਦਾ ਕੀਤੀ ਹੈ ॥੧॥


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!



 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

Continues below advertisement


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 





 




 


Iphone ਲਈ ਕਲਿਕ ਕਰੋ