ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-04-2025)

ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ!

ਸਲੋਕ ਮ:੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
 
ਖੋਜੁ = ਪੈਰ। ਖੁੰਭੈ = ਖੁੱਭਦਾ। ਮੰਝਿ = ਮੇਰੇ ਅੰਦਰ। ਸਹ = ਹੇ ਪਤੀ (ਪ੍ਰਭੂ)! ਤਉ ਚਰਣੀ = ਤੇਰੇ ਚਰਨਾਂ ਵਿਚ। ਹੀਅੜਾ = ਨਿਮਾਣਾ ਜਿਹਾ ਦਿਲ। ਸੀਤਮੁ = ਮੈਂ ਸਿਊਂ ਲਿਆ ਹੈ। ਤੁਲਹਾ = ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ॥੧॥ ਚਿਤਿ = ਚਿਤ ਵਿਚ। ਵੁਠਿਆ = ਅੱਪੜਿਆਂ। ਸਬਦੁ = ਸਿਫ਼ਤ-ਸਾਲਾਹ ਦੀ ਬਾਣੀ। ਖੋਲਨ੍ਹ੍ਹਿ, ਲਾਇਨ੍ਹ੍ਹਿ = (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)। ਸਭ = ਸਾਰੀ ਸ੍ਰਿਸ਼ਟੀ। ਧਾਰੀਆ = ਟਿਕਾ ਕੇ ਰੱਖੀ ਹੋਈ ਹੈ। ਅਗਮ = ਅਪਹੁੰਚ। ਰੈਣਿ = ਰਾਤ। ਕਰ = ਹੱਥ। ਧਿਆਈਐ = ਸਿਮਰਨਾ ਚਾਹੀਦਾ ਹੈ[
 
ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget