ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥
ਦੁਲਭ = ਦੁਰ-ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ। ਪੁੰਨ = ਭਲੇ ਕੰਮ। ਜਾਤ = ਜਾ ਰਿਹਾ ਹੈ। ਅਬਿਬੇਕੈ = ਵਿਚਾਰ-ਹੀਣਤਾ ਦੇ ਕਾਰਨ, ਅੰਞਾਣ-ਪੁਣੇ ਵਿਚ। ਸਮਸਰਿ = ਵਰਗੇ, ਦੇ ਬਰਾਬਰ। ਕਿਹ ਲੇਖੈ = ਕਿਸ ਕੰਮ ਆਏ? ਕਿਸੇ ਅਰਥ ਨਹੀਂ।੧। ਰਾਜਾ = ਜਗਤ ਦਾ ਮਾਲਕ। ਰਸੁ = (ਮਿਲਾਪ ਦਾ) ਆਨੰਦ। ਜਿਹ ਰਸ = ਜਿਸ ਰਸ ਦੀ ਬਰਕਤ ਨਾਲ। ਅਨ ਰਸ = ਹੋਰ ਚਸਕੇ।੧।ਰਹਾਉ। ਜਾਨਿ = ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ। ਅਜਾਨ = ਅੰਞਾਣ। ਬਾਵਰ = ਪਾਗਲ। ਸੋਚ ਅਸੋਚ = ਚੰਗੀਆਂ ਮੰਦੀਆਂ ਸੋਚਾਂ। ਦਿਵਸ = ਉਮਰ ਦੇ ਦਿਨ। ਜਾਹੀ = ਗੁਜ਼ਰ ਰਹੇ ਹਨ। ਇੰਦ੍ਰੀ = ਕਾਮ-ਵਾਸ਼ਨਾ। ਸਬਲ = ਸ-ਬਲ, ਬਲਵਾਨ। ਨਿਬਲ = ਨਿਰਬਲ, ਕਮਜ਼ੋਰ। ਬਿਬੇਕ ਬੁਧਿ = ਪਰਖਣ ਦੀ ਅਕਲ। ਪਰਮਾਰਥ = ਪਰਮ-ਅਰਥ, ਸਭ ਤੋਂ ਵੱਡੀ ਲੋੜ। ਪਰਵੇਸ = ਦਖ਼ਲ।੨।