ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥
 
ਮੁਕੰਦ = {ਸੰ. मुकुन्द = मुकुं ददाति इति = One who gives salvation} ਮੁਕਤੀ-ਦਾਤਾ ਪ੍ਰਭੂ। ਸੰਸਾਰ = ਹੇ ਸੰਸਾਰ! ਹੇ ਲੋਕੋ! ਜੀਵਤ = ਜੀਊਂਦਿਆਂ, ਸਾਰੀ ਉਮਰ। ਮਰਤ = ਮਰਨ ਵੇਲੇ ਭੀ।
ਅਉਹਾਰ = {ਸੰ. अवहार्य = to be taken away} ਨਾਸਵੰਤ (ਭਾਵ, ਵਿਅਰਥ ਜਾਣ ਵਾਲਾ)। ਤਾ ਕੇ = ਉਸ ਮੁਕੰਦ ਦੇ ॥੧॥ ਪ੍ਰਾਨੰ = ਜਿੰਦ, ਆਸਰਾ। ਮਸਤਕਿ = ਮੱਥੇ ਉੱਤੇ। ਨੀਸਾਨੰ = ਨਿਸ਼ਾਨ, ਨੂਰ। ਸੇਵ ਮੁਕੰਦ = ਮੁਕੰਦ ਦੀ ਸੇਵਾ। ਬੈਰਾਗੀ = ਵੈਰਾਗਵਾਨ। ਦੁਰਬਲ = ਕਮਜ਼ੋਰ ਨੂੰ, ਨਿਰਧਨ ਨੂੰ। ਲਾਧੀ = (ਮੈਨੂੰ) ਲੱਭਾ ॥੨॥ ਉਪਕਾਰੁ = ਮਿਹਰ, ਭਲਾਈ। ਕਹਾ ਕਰੈ = ਕੁਝ ਵਿਗਾੜ ਨਹੀਂ ਸਕਦਾ। ਦਰਬਾਰਿ = ਦਰਬਾਰੀ, ਪ੍ਰਭੂ ਦੀ ਹਜ਼ੂਰੀ ਵਿਚ ਵੱਸਣ ਵਾਲੇ। ਜੋਗ ਜੁਗ = ਜੁਗਾਂ ਜੁਗਾਂ ਵਿਚ। ਤਾਰਿ = ਤਾਰਨਹਾਰ ॥੩॥ ਪਰਗਾਸ = ਚਾਨਣ। ਕੀਟ = ਕੀੜੇ, ਨਿਮਾਣੇ। ਚੂਕੀ = ਮੁੱਕ ਗਈ। ਤਾਹੂ ਕੀ = ਉਸ ਮੁਕੰਦ ਦੀ ਹੀ। ਜਪਿ = ਜਪੀਂ, ਮੈਂ ਜਪਦਾ ਹਾਂ ॥੪॥੧॥
 
ਰਾਗ ਗੋਂਡ, ਘਰ ੨ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਉਹ ਪ੍ਰਭੂ ਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ ॥੧॥ ਬੰਦਗੀ ਕਰਨ ਵਾਲਾ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ ॥੧॥ ਰਹਾਉ॥ ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ॥੨॥ ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ। ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ॥੩॥
(ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ। ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ। ਹੇ ਰਵਿਦਾਸ! ਆਖ-ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ॥੪॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget